Mon. Jan 20th, 2020

ਥਾਣੇਦਾਰ ਸਮੇਤ ਤਿੰਨ ਸਮੱਗਲਰ ਅੱਧਾ ਕਿੱਲੋ ਅਫ਼ੀਮ ਸਣੇ ਗਿ੍ਫ਼ਤਾਰ…

1 min read

ਲੁਧਿਆਣਾ : ਖਾਕੀ ਵਰਦੀ ਦੀ ਆੜ ‘ਚ ਨਸ਼ਾ ਸਮੱਗਿਲੰਗ ਕਰਨ ਵਾਲੇ ਮੁਲਜ਼ਮ ਸਹਾਇਕ ਥਾਣੇਦਾਰ ਸਮੇਤ ਐੱਸਟੀਐੱਫ ਦੀ ਟੀਮ ਨੇ ਤਿੰਨ ਨਸ਼ਾ ਸਮੱਗਲਰਾਂ ਨੂੰ ਗਿ੍ਫ਼ਤਾਰ ਕੀਤਾ ਹੈ। ਐੱਸਟੀਐੱਫ ਦੀ ਟੀਮ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਕਰੀਬ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਪੁਲਿਸ ਨੂੰ ਆਸ ਹੈ ਕਿ ਵਧੇਰੇ ਪੁੱਛਗਿੱਛ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਸਫੈਦਪੋਸ਼ਾਂ ਬਾਰੇ ਵੀ ਅਹਿਮ ਖ਼ੁਲਾਸੇ ਹੋਣਗੇ। ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਸਹਾਇਕ ਥਾਣੇਦਾਰ ਜਗਜੀਤ ਸਿੰਘ ਤੋਂ ਇਲਾਵਾ ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਮੰਟੂ ਅਤੇ ਅੰਗਰੇਜ਼ ਸਿੰਘ ਦੇ ਰੂਪ ‘ਚ ਹੋਈ ਹੈ। ਇਸ ਮਾਮਲੇ ‘ਚ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਟਾਸਕ ਫੋਰਸ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਐੱਸਟੀਐੱਫ ਨੇ ਇਹ ਕਾਮਯਾਬੀ ਲੁਧਿਆਣਾ ਰੇਂਜ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ‘ਚ ਹਾਸਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ‘ਚ ਬਤੌਰ ਸਹਾਇਕ ਥਾਣੇਦਾਰ ਤਾਇਨਾਤ ਜਗਜੀਤ ਸਿੰਘ, ਲਖਵਿੰਦਰ ਸਿੰਘ ਉਰਫ਼ ਮੰਟੂ ਵਾਸੀ ਆਦਰਸ਼ ਨਗਰ ਅਤੇ ਬਠਿੰਡਾ ਦਾ ਰਹਿਣ ਵਾਲਾ ਅੰਗਰੇਜ਼ ਸਿੰਘ ਅਫ਼ੀਮ ਦੀ ਸਪਲਾਈ ਦੇਣ ਪ੍ਰਤਾਪ ਚੌਕ ਆ ਰਹੇ ਹਨ। ਇਸ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਮੰਜੂ ਸਿਨੇਮਾ ਤੋਂ ਪ੍ਰਤਾਪ ਚੌਕ ਵੱਲ ਆ ਰਹੀ ਇਕ ਸ਼ੱਕੀ ਕਾਰ ਨੂੰ ਰੋਕ ਕੇ ਪੜਤਾਲ ਕੀਤੀ ਤਾਂ ਕਾਰ ਸਵਾਰ ਤਿੰਨੋਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਕਰੀਬ ਅੱਧਾ ਕਿੱਲੋ ਅਫ਼ੀਮ ਬਰਾਮਦ ਹੋਈ। ਨਸ਼ਾ ਬਰਾਮਦ ਹੋਣ ਤੋਂ ਬਾਅਦ ਤਿੰਨਾਂ ਖ਼ਿਲਾਫ਼ ਥਾਣਾ ਮੋਹਾਲੀ ‘ਚ ਪਰਚਾ ਦਰਜ ਕਰ ਕੇ ਇਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖ਼ੁਲਾਸਾ ਕੀਤਾ ਕਿ ਉਹ ਸਿਰਸਾ ਤੋਂ ਅਫ਼ੀਮ ਥੋਕ ਦੇ ਭਾਅ ਲਿਆ ਕੇ ਮਹਾਨਗਰ ਦੇ ਆਸਪਾਸ ਆਪਣੇ ਗ੍ਰਾਹਕਾਂ ਨੂੰ ਪਰਚੂਨ ‘ਚ ਸਪਲਾਈ ਕਰਦੇ ਸਨ। ਗਿ੍ਫ਼ਤਾਰ ਕੀਤਾ ਗਿਆ ਸਹਾਇਕ ਥਾਣੇਦਾਰ ਜਗਜੀਤ ਸਿੰਘ ਖ਼ੁਦ ਵੀ ਅਫ਼ੀਮ ਦੇ ਨਸ਼ੇ ਦਾ ਆਦੀ ਹੈ। ਕਈ ਸਾਲਾਂ ਤੋਂ ਅਫ਼ੀਮ ਦੇ ਨਸ਼ੇ ‘ਚ ਜਕੜਿਆ ਇਹ ਪੁਲਿਸ ਮੁਲਾਜ਼ਮ ਨਸ਼ੇ ਦਾ ਖ਼ਰਚਾ ਕੱਢਣ ਲਈ ਕਰੀਬ ਪੰਜ ਸਾਲ ਪਹਿਲਾਂ ਅਫ਼ੀਮ ਵੇਚਣ ਦੇ ਰੈਕਟ ਨਾਲ ਜੁੜ ਗਿਆ।

ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਪੜਤਾਲ ਦੌਰਾਨ ਖ਼ੁਲਾਸਾ ਹੋਇਆ ਕਿ ਗਿ੍ਫ਼ਤਾਰ ਕੀਤਾ ਗਿਆ ਲਖਵਿੰਦਰ ਸਿੰਘ ਪੇਸ਼ੇ ਵਜੋਂ ਡਰਾਈਵਰੀ ਦਾ ਕੰਮ ਕਰਦਾ ਹੈ। ਉਸ ਖ਼ਿਲਾਫ਼ ਅਫ਼ੀਮ ਸਮੱਗਿਲੰਗ ਅਤੇ ਧੋਖਾਦੇਹੀ ਦੇ ਦੋਸ਼ਾਂ ਤਹਿਤ ਬਠਿੰਡਾ ਦੇ ਥਾਣਿਆਂ ‘ਚ ਪਹਿਲਾਂ ਹੀ ਦੋ ਮਾਮਲੇ ਦਰਜ ਹਨ। ਨਸ਼ਾ ਸਮੱਗਿਲੰਗ ਦੇ ਦੋਸ਼ ‘ਚ ਲਖਵਿੰਦਰ ਨੂੰ ਸਜ਼ਾ ਵੀ ਹੋਈ ਅਤੇ ਦੋ ਸਾਲ ਦੀ ਸਜ਼ਾ ਭੁਗਤ ਕੇ ਇਹ ਚਾਰ ਮਹੀਨੇ ਪਹਿਲਾਂ ਹੀ ਬਾਹਰ ਆਇਆ ਸੀ। ਜੇਲ੍ਹ ਤੋਂ ਬਾਹਰ ਆਉਂਦੇ ਹੀ ਇਸ ਨੇ ਪੁਲਿਸ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਅਤੇ ਅੰਗਰੇਜ਼ ਸਿੰਘ ਨਾਲ ਮਿਲ ਕੇ ਅਫ਼ੀਮ ਸਮੱਗਿਲੰਗ ਦਾ ਧੰਦਾ ਮੁੜ ਸ਼ੁਰੂ ਕਰ ਦਿੱਤਾ। ਅਧਿਕਾਰੀਆਂ ਮੁਤਾਬਕ ਗਿ੍ਫ਼ਤਾਰ ਕੀਤਾ ਗਿਆ ਤੀਜਾ ਮੁਲਜ਼ਮ ਅੰਗਰੇਜ਼ ਸਿੰਘ ਵੀ ਪਿੁਲਸ ਵਿਭਾਗ ‘ਚ ਬਤੌਰ ਐੱਸਪੀਓ ਨੌਕਰੀ ਕਰ ਚੁੱਕਾ ਹੈ। ਉਹ ਸਾਲ 1996 ‘ਚ ਭਰਤੀ ਹੋਇਆ ਸੀ। ਸਾਲ 2006 ‘ਚ ਉਸ ਨੂੰ ਡਿਊਟੀ ਦੌਰਾਨ ਗਿ੍ਫ਼ਤਾਰ ਕੀਤਾ ਗਿਆ। ਇਕ ਮੁਲਜ਼ਮ ਦੇ ਹਿਰਾਸਤ ‘ਚੋਂ ਫਰਾਰ ਹੋਣ ਕਾਰਨ ਅੰਗਰੇਜ਼ ਸਿੰਘ ਖ਼ਿਲਾਫ਼ ਪਰਚਾ ਦਰਜ ਹੋਇਆ ਸੀ। ਪਰਚਾ ਦਰਜ ਹੋਣ ਤੋਂ ਬਾਅਦ ਅੰਗਰੇਜ਼ ਮੁੜ ਨੌਕਰੀ ‘ਤੇ ਹਾਜ਼ਰ ਨਹੀਂ ਹੋਇਆ।

Leave a Reply

Your email address will not be published. Required fields are marked *

Fashion

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ...

1 min read

ਕੈਲੇਫੋਰਨੀਆ : ਕੈਲੇਫੋਰਨੀਆ ਦੇ ਬੇਵਰਲੀ ਹਿਲਟਨ ਹੋਟਲ 'ਚ ਅੱਜ 77ਵੇਂ ਗੋਲਡਨ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ 'ਚ ਹਾਲੀਵੁੱਡ ਦੀਆਂ ਤਮਾਮ ਸ਼ਖਸੀਅਤਾਂ ਗਲੈਮਰਸ ਅਵਤਾਰ 'ਚ...

1 min read

ਮੁੰਬਈ : ਸਾਰਾ ਅਲੀ ਖਾਨ ਇਸ ਸਮੇਂ ਆਪਣੇ ਪਰਿਵਾਰ ਨਾਲ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਸਾਰਾ ਛੁੱਟੀਆਂ ਮਨਾਉਂਦੀ ਹੋਈ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਸਾਰਾ ਅਲੀ ਖਾਨ ਨੇ ਸਵੀਮਿੰਗ ਪੂਲ ਵਿੱਚ ਆਪਣੀ ਤੈਰਾਕ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਸ ਚ ਉਸਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਲਿਖਦੀ ਹੈ, ਹੈਲੋ ਵੀਕੈਂਡ। ਇਸ ਤੋਂ ਪਹਿਲਾਂ ਸਾਰਾ ਨੇ ਮਾਂ ਅਮ੍ਰਿਤਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਸੀ। ਤੁਸੀਂ ਵੀਡੀਓ ਚ ਦੇਖਿਆ ਹੋਵੇਗਾ ਕਿ ਦੋਵੇਂ ਮਾਂ-ਧੀ ਜੈੱਟ ਸਕਾਈ ਦੀ ਸਵਾਰੀ ਕਰ ਰਹੀਆਂ ਸਨ। ਅੰਮ੍ਰਿਤਾ ਇਸ ਨੂੰ ਚਲਾ ਰਹੀ ਸੀ ਅਤੇ ਸਾਰਾ ਪਿੱਛੇ ਬੈਠੀ ਸੀ। ਸਾਰਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, ਮਾਂ-ਬੇਟੀ ਟਾਈਮ। ਇਸ ਤੋਂ ਇਲਾਵਾ ਸਾਰਾ ਨੇ ਆਪਣੀਆਂ ਫੋਟੋਆਂ ਭਰਾ ਇਬਰਾਹਿਮ ਨਾਲ ਸ਼ੇਅਰ ਕੀਤੀਆਂ ਹਨ। ਦੋਵੇਂ ਪੂਲ ਚ ਮਜ਼ੇ ਕਰਦੇ ਹੋਏ ਵੇਖੇ ਗਏ। ਫੋਟੋ ਚ ਦੋਵੇਂ ਭੈਣਾਂ-ਭਰਾਵਾਂ ਦੀ ਬਾਂਡਿੰਗ ਕਾਫ਼ੀ ਜਬਰਦਸਤ ਲੱਗ ਰਹੀ ਹੈ।

1 min read

ਅੰਮਾਨ : ਰਿਆਲਿਟੀ ਸ਼ੋਅ 'ਬਿਗ ਬੌਸ' ਦੀ ਬਦੌਲਤ ਲੋਕਪ੍ਰਿਅਤਾ ਹਾਸਲ ਕਰਨ ਵਾਲੀ ਅਦਾਕਾਰਾ ਸਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਡਾਂਸ ਟਿਊਟਰ ਮੇਲਵਿਨ ਲੁਇਸ ਨੂੰ ਡੇਟ...

1 min read

ਨਵੀਂ ਦਿੱਲੀ : ਅਦਾਕਾਰਾ ਅਤੇ ਸੰਸਦ ਮੈਂਬਰ ਨੁਸਰਤ ਜਹਾਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਨੁਸਰਤ ਜਹਾਂ ਦੀ ਕਾਫੀ ਫੈਨ ਫਾਲੋਇੰਗ ਹੈ, ਇਸ ਲਈ ਉਨ੍ਹਾਂ ਦੀ ਫੋਟੋ ਸ਼ੇਅਰ ਕਰਦਿਆਂ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀ ਹੈ।ਹੁਣ ਨੁਸਰਤ ਨੇ ਆਪਣੀ ਸਾੜੀ ਚ ਕੁਝ ਫੋਟੋਆਂ ਸ਼ੇਅਰ ਕੀਤੀਆਂ ਹਨ ਜਿਸ ਵਿਚ ਉਹ ਕਾਫ਼ੀ ਖੂਬਸੂਰਤ ਲੱਗ ਰਹੀ ਹੈ। ਨੁਸਰਤ ਬਨਾਰਸੀ ਸਾੜੀ ਪਹਿਨੀ ਹੋਈ ਇਨ੍ਹਾਂ ਫੋਟੋਆਂ ਚ ਦਿਖਾਈ ਦੇ ਰਹੀ ਹੈ। ਨੁਸਰਤ ਸਾੜੀ ਦੇ ਨਾਲ ਬਹੁਤ ਹਲਕਾ ਮੇਕਅਪ ਕੀਤਾ ਹੈ।ਨੁਸਰਤ ਨੇ ਪਤੀ ਨਿਖਿਲ ਜੈਨ ਨਾਲ ਇੱਕ ਫੋਟੋ ਵੀ ਸਾਂਝੀ ਕੀਤੀ ਹੈ।  ਇਸ ਫੋਟੋ ਵਿੱਚ ਨੁਸਰਤ ਨੇ ਲਹਿੰਗਾ ਪਾਇਆ ਹੋਇਆ ਹੈ ਜਦੋਂ ਕਿ ਨਿਖਿਲ ਨੇ ਗੂੜ੍ਹੇ ਨੀਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ। ਦੱਸ ਦੇਈਏ ਕਿ ਨੁਸਰਤ ਜਹਾਂ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ ਮੈਂਬਰ ਬਣਨ ਤੋਂ ਬਾਅਦ ਨੁਸਰਤ ਨੇ 19 ਜੂਨ ਨੂੰ ਨਿਖਿਲ ਜੈਨ ਨਾਲ ਵਿਆਹ ਕਰਵਾ ਲਿਆ ਸੀ। ਨੁਸਰਤ ਅਕਸਰ ਆਪਣੀ ਫੋਟੋ ਨੂੰ ਲੈ ਕੇ ਚਰਚਾ 'ਚ ਰਹਿੰਦੀ ਹਨ।