ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਪਹਿਲੀ ਦਸੰਬਰ ਤੋਂ…

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਪਹਿਲੀ ਦਸੰਬਰ ਤੋਂ...

ਚੰਡੀਗੜ੍ਹ : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਪੰਜਾਬ ਭਵਨ ਵਿਖੇ ਵੱਖ ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

  ਉਨ੍ਹਾਂ ਨੇ ਇਸ ਸਬੰਧ ਵਿੱਚ ਕੋਈ ਵੀ ਢਿੱਲਮੱਠ ਨਾ ਵਰਤਨ ਲਈ ਆਖਦੇ ਹੋਏ ਸਾਰੇ ਪ੍ਰਬੰਧ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਨੇਪਰੇ ਚਾੜ੍ਹਨ ਨੂੰ ਯਕੀਨੀ ਬਨਾਉਣ ਲਈ ਕਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ।

 ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ।  ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ। ਸ੍ਰੀ ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ।

Leave a Reply

Your email address will not be published. Required fields are marked *