ਬਾਲੀਵੁੱਡ ਕਲਾਕਾਰ ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ,

ਬਾਲੀਵੁੱਡ ਕਲਾਕਾਰ ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ,

 ਅੰਮ੍ਰਿਤਸਰ : ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਨਤਮਸਤਕ ਹੋਣ ਤੋਂ ਪਹਿਲਾਂ ਆਮਿਰ ਖਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਸਮੇਂ ਆਮਿਰ ਖਾਨ ਨੇ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਦੱਸਣਯੋਗ ਹੈ ਕਿ ਆਮਿਰ ਖਾਨ ਆਪਣੀ ਆ ਰਹੀ ਫਿਲਮ ‘ਲਾਲ ਸਿੰਘ ਚੱਡਾ’ ਦੀ ਸ਼ੂਟਿੰਗ ਲਈ ਪੰਜਾਬ ਆਏ ਹੋਏ ਹਨ।

Leave a Reply

Your email address will not be published. Required fields are marked *