Mon. Jan 20th, 2020

ਬਿਆਸ ਦੀ ਸਕੂਲੀ ਬੱਚੀ ਨਾਲ ਬਲਾਤਕਾਰ ਵਿਰੁੱਧ ਲੋਕਾਂ ਲਾਇਆ ਜਾਮ…

1 min read

ਅੰਮ੍ਰਿਤਸਰ : ਨਾਬਾਲਗ਼ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਦੀ ਘਿਨਾਉਣੀ ਘਟਨਾ ਵਿਰੁੱਧ ਅੱਜ ਆਮ ਲੋਕਾਂ ਨੇ ਨੈਸ਼ਨਲ ਹਾਈਵੇਅ ਨੰਬਰ 1 ਉੱਤੇ ਰੋਸ ਮੁਜ਼ਾਹਰਾ ਕਰ ਕੇ ਆਵਾਜਾਈ ਠੱਪ ਕਰ ਦਿੱਤੀ। ਇਹ ਰੋਸ ਮੁਜ਼ਾਹਰਾ ਕਰਨ ਵਾਲਿਆਂ ਵਿੱਚ ਜ਼ਿਆਦਾਤਰ ਸਕੂਲੀ ਵਿਦਿਆਰਥੀਆਂ/ਵਿਦਿਆਰਥਣਾਂ ਦੇ ਮਾਪੇ ਸਨ ਪਰ ਇਸ ਵਿੱਚ ਪੀੜਤ ਲੜਕੀ ਦੇ ਮਾਪੇ ਮੌਜੂਦ ਨਹੀਂ ਸਨ। ਇਨ੍ਹਾਂ ਸਾਰੇ ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਸਕੂਲ ਦੇ ਪ੍ਰਬੰਧਕ ਲੜਕੀਆਂ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਤੋਂ ਅਸਮਰੱਥ ਰਹੇ ਹਨ।

ਇਸ ਘਟਨਾ ਵਿਰੁੱਧ ਬਿਆਸ ਸ਼ਹਿਰ ’ਚ ਵੀ ਰੋਸ ਵਜੋਂ ਬੰਦ ਰਿਹਾ। ਚੇਤੇ ਰਹੇ ਕਿ ‘ਸੈਕਰਡ ਹਾਰਟ ਪਬਲਿਕ ਸਕੂਲ’ ਦੀ ਵਿਦਿਆਰਥਣ ਨਾਲ ਜਬਰ ਜਨਾਹ ਦੀ ਘਟਨਾ ਵਾਪਰਨ ਤੋਂ ਬਾਅਦ ਇਹ ਹੰਗਾਮਾ ਖੜ੍ਹਾ ਹੋਇਆ। ਇਹ ਸਕੂਲ ਰਾਸ਼ਟਰੀ ਰਾਜਮਾਰਗ–1 ਉੱਤੇ ਹੀ ਸਥਿਤ ਹੈ। ਸ਼ੁੱਕਰਵਾਰ ਨੂੰ 10ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੇ ਹੀ ਸਕੂਲ ਦੀ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਘਿਨਾਉਣਾ ਕਾਰਾ ਕੀਤਾ ਸੀ।

ਪੁਲਿਸ ਅਧਿਕਾਰੀਆਂ ਮੁਤਾਬਕ 8 ਸਾਲਾਂ ਦੀ ਪੀੜਤ ਕੁੜੀ ਨੇ ਆਪਣੇ ਢਿੱਡ ਤੇ ਗੁਪਤ–ਅੰਗ ਵਿੱਚ ਦਰਦ ਦੀ ਸ਼ਿਕਾਇਤ ਆਪਣੀ ਮਾਂ ਕੋਲ ਕੀਤੀ। ਜਦੋਂ ਮਾਂ ਨੇ ਉਸ ਤੋਂ ਸਾਰੀ ਘਟਨਾ ਬਾਰੇ ਪੁੱਛਿਆ, ਤਾਂ ਉਸ ਨੇ ਦੱਸਿਆ ਕਿ ਸਕੂਲ ਦੇ ਹੀ ਇੱਕ ਨਾਬਾਲਗ਼ ਵਿਦਿਆਰਥੀ ਨੇ ਉਨ੍ਹਾਂ ਦੀ ਬੱਚੀ ਨਾਲ ਬਲਾਤਕਾਰ ਕੀਤਾ ਸੀ। ਤਦ ਇਹ ਮਾਮਲਾ ਪੁਲਿਸ ਕੋਲ ਪੁੱਜਾ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨਾਬਾਲਗ਼ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ  ਹੈ।

Leave a Reply

Your email address will not be published. Required fields are marked *

Fashion

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ...

1 min read

ਕੈਲੇਫੋਰਨੀਆ : ਕੈਲੇਫੋਰਨੀਆ ਦੇ ਬੇਵਰਲੀ ਹਿਲਟਨ ਹੋਟਲ 'ਚ ਅੱਜ 77ਵੇਂ ਗੋਲਡਨ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ 'ਚ ਹਾਲੀਵੁੱਡ ਦੀਆਂ ਤਮਾਮ ਸ਼ਖਸੀਅਤਾਂ ਗਲੈਮਰਸ ਅਵਤਾਰ 'ਚ...

1 min read

ਮੁੰਬਈ : ਸਾਰਾ ਅਲੀ ਖਾਨ ਇਸ ਸਮੇਂ ਆਪਣੇ ਪਰਿਵਾਰ ਨਾਲ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਸਾਰਾ ਛੁੱਟੀਆਂ ਮਨਾਉਂਦੀ ਹੋਈ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਸਾਰਾ ਅਲੀ ਖਾਨ ਨੇ ਸਵੀਮਿੰਗ ਪੂਲ ਵਿੱਚ ਆਪਣੀ ਤੈਰਾਕ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਸ ਚ ਉਸਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਲਿਖਦੀ ਹੈ, ਹੈਲੋ ਵੀਕੈਂਡ। ਇਸ ਤੋਂ ਪਹਿਲਾਂ ਸਾਰਾ ਨੇ ਮਾਂ ਅਮ੍ਰਿਤਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਸੀ। ਤੁਸੀਂ ਵੀਡੀਓ ਚ ਦੇਖਿਆ ਹੋਵੇਗਾ ਕਿ ਦੋਵੇਂ ਮਾਂ-ਧੀ ਜੈੱਟ ਸਕਾਈ ਦੀ ਸਵਾਰੀ ਕਰ ਰਹੀਆਂ ਸਨ। ਅੰਮ੍ਰਿਤਾ ਇਸ ਨੂੰ ਚਲਾ ਰਹੀ ਸੀ ਅਤੇ ਸਾਰਾ ਪਿੱਛੇ ਬੈਠੀ ਸੀ। ਸਾਰਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, ਮਾਂ-ਬੇਟੀ ਟਾਈਮ। ਇਸ ਤੋਂ ਇਲਾਵਾ ਸਾਰਾ ਨੇ ਆਪਣੀਆਂ ਫੋਟੋਆਂ ਭਰਾ ਇਬਰਾਹਿਮ ਨਾਲ ਸ਼ੇਅਰ ਕੀਤੀਆਂ ਹਨ। ਦੋਵੇਂ ਪੂਲ ਚ ਮਜ਼ੇ ਕਰਦੇ ਹੋਏ ਵੇਖੇ ਗਏ। ਫੋਟੋ ਚ ਦੋਵੇਂ ਭੈਣਾਂ-ਭਰਾਵਾਂ ਦੀ ਬਾਂਡਿੰਗ ਕਾਫ਼ੀ ਜਬਰਦਸਤ ਲੱਗ ਰਹੀ ਹੈ।

1 min read

ਅੰਮਾਨ : ਰਿਆਲਿਟੀ ਸ਼ੋਅ 'ਬਿਗ ਬੌਸ' ਦੀ ਬਦੌਲਤ ਲੋਕਪ੍ਰਿਅਤਾ ਹਾਸਲ ਕਰਨ ਵਾਲੀ ਅਦਾਕਾਰਾ ਸਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਡਾਂਸ ਟਿਊਟਰ ਮੇਲਵਿਨ ਲੁਇਸ ਨੂੰ ਡੇਟ...

1 min read

ਨਵੀਂ ਦਿੱਲੀ : ਅਦਾਕਾਰਾ ਅਤੇ ਸੰਸਦ ਮੈਂਬਰ ਨੁਸਰਤ ਜਹਾਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਨੁਸਰਤ ਜਹਾਂ ਦੀ ਕਾਫੀ ਫੈਨ ਫਾਲੋਇੰਗ ਹੈ, ਇਸ ਲਈ ਉਨ੍ਹਾਂ ਦੀ ਫੋਟੋ ਸ਼ੇਅਰ ਕਰਦਿਆਂ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀ ਹੈ।ਹੁਣ ਨੁਸਰਤ ਨੇ ਆਪਣੀ ਸਾੜੀ ਚ ਕੁਝ ਫੋਟੋਆਂ ਸ਼ੇਅਰ ਕੀਤੀਆਂ ਹਨ ਜਿਸ ਵਿਚ ਉਹ ਕਾਫ਼ੀ ਖੂਬਸੂਰਤ ਲੱਗ ਰਹੀ ਹੈ। ਨੁਸਰਤ ਬਨਾਰਸੀ ਸਾੜੀ ਪਹਿਨੀ ਹੋਈ ਇਨ੍ਹਾਂ ਫੋਟੋਆਂ ਚ ਦਿਖਾਈ ਦੇ ਰਹੀ ਹੈ। ਨੁਸਰਤ ਸਾੜੀ ਦੇ ਨਾਲ ਬਹੁਤ ਹਲਕਾ ਮੇਕਅਪ ਕੀਤਾ ਹੈ।ਨੁਸਰਤ ਨੇ ਪਤੀ ਨਿਖਿਲ ਜੈਨ ਨਾਲ ਇੱਕ ਫੋਟੋ ਵੀ ਸਾਂਝੀ ਕੀਤੀ ਹੈ।  ਇਸ ਫੋਟੋ ਵਿੱਚ ਨੁਸਰਤ ਨੇ ਲਹਿੰਗਾ ਪਾਇਆ ਹੋਇਆ ਹੈ ਜਦੋਂ ਕਿ ਨਿਖਿਲ ਨੇ ਗੂੜ੍ਹੇ ਨੀਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ। ਦੱਸ ਦੇਈਏ ਕਿ ਨੁਸਰਤ ਜਹਾਂ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ ਮੈਂਬਰ ਬਣਨ ਤੋਂ ਬਾਅਦ ਨੁਸਰਤ ਨੇ 19 ਜੂਨ ਨੂੰ ਨਿਖਿਲ ਜੈਨ ਨਾਲ ਵਿਆਹ ਕਰਵਾ ਲਿਆ ਸੀ। ਨੁਸਰਤ ਅਕਸਰ ਆਪਣੀ ਫੋਟੋ ਨੂੰ ਲੈ ਕੇ ਚਰਚਾ 'ਚ ਰਹਿੰਦੀ ਹਨ।