Mon. Jan 20th, 2020

Pregnancy Parenting

1 min read

ਮੁੰਬਈ : ਅਦਾਕਾਰਾ ਕਲਕੀ ਕੇਕਲਾਂ ਜਲਦੀ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਕਲਕੀ ਆਪਣੇ ਬੁਆਏਫ੍ਰੈਂਡ ਗਾਏ...

1 min read

ਨਵੀਂ ਦਿੱਲੀ : ਨਿੰਮ ਨੂੰ ਆਯੁਰਵੈਦ 'ਚ ਚਮਤਕਾਰੀ ਦਰੱਖ਼ਤ ਮੰਨਿਆ ਗਿਆ ਹੈ। ਕੁਦਰਤ ਨੇ ਸਾਨੂੰ ਕੁਦਰਤੀ ਡਾਕਟਰ ਦੇ ਰੂਪ 'ਚ...

ਮੇਰਠ : ਹਸਪਤਾਲਾਂ 'ਚ ਆਏ ਦਿਨ ਡਾਕਟਰਾਂ ਦੀਆਂ ਗਲਤੀਆਂ ਕਾਰਨ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਨੂੰ ਮਿਲਦੀਆਂ ਹਨ, ਜਿਸ ਵਿੱਚ...

1 min read

ਮੁੰਬਈ : ਅਕਸ਼ੇ ਕੁਮਾਰ, ਕਰੀਨਾ ਕਪੂਰ, ਦਿਲਜੀਤ ਦੋਸਾਂਝ ਤੇ ਕਿਆਰਾ ਅਡਵਾਨੀ ਜਿਹੇ ਤਾਰਿਆਂ ਨਾਲ ਸਜੀ ਫ਼ਿਲਮ ‘ਗੁੱ ਨਿਊਜ਼’ ਨੇ ਆਪਣੇ...

ਨਵੀਂ ਦਿੱਲੀ:  ਦੁਨੀਆਂ ਭਰ ਵਿੱਚ ਔਰਤਾਂ ਅਣਚਾਹੇ ਗਰਭ ਅਵਸਥਾ ਨੂੰ ਰੋਕਣ ਲਈ ਗਰਨਿਰੋਧਕ ਗੋਲੀਆਂ ਦੀ ਵਰਤੋਂ ਕਰਦੀਆਂ ਹਨ। ਉਥੇ, ਕਈ...

1 min read

ਚੰਡੀਗੜ੍ਹ : ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਪ੍ਰਤੀ ਪੂਰਾ ਧਿਆਨ ਦੇਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦੇ ਹੋਏ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ. ਐਮ. ਐਮ. ਵੀ. ਵਾਈ.) ਸਕੀਮ ਹੇਠ ਪਹਿਲੀ ਜਨਵਰੀ 2017 ਤੋਂ 26 ਨਵੰਬਰ 2019 ਤੱਕ 2 ਲੱਖ 47 ਹਜ਼ਾਰ 506 ਲਾਭਪਾਤਰੀਆਂ ਨੂੰ 94 ਕਰੋੜ 65 ਲੱਖ 46 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਬੀਤੀ ਸ਼ਾਮ ਪੀ. ਐਮ. ਐਮ. ਵੀ. ਵਾਈ. ਸਕੀਮ ਬਾਰੇ ਹੋਈ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਸਕੀਮ ਦੀ ਪ੍ਰਗਤੀ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਪਰਿਵਾਰ ਦੇ ਪਹਿਲੇ ਜੀਵਤ ਬੱਚੇ ਲਈ ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਉਨ੍ਹਾਂ ਦੇ ਬੈਂਕ/ਪੋਸਟ ਆਫਿਸ ਦੇ ਖਾਤੇ ਵਿੱਚ ਸਿੱਧੇ ਤੌਰ 'ਤੇ 5 ਹਜ਼ਾਰ ਰੁਪਏ ਦੀ ਨਗਦ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਪੀ. ਐਮ. ਐਮ. ਵੀ. ਵਾਈ. ਨੂੰ ਆਂਗਣਵਾੜੀ ਸੇਵਾਵਾਂ ਦੇ ਮੰਚ ਦੀ ਵਰਤੋਂ ਕਰਕੇ ਲਾਗੂ ਕੀਤਾ ਜਾ ਰਿਹਾ ਹੈ।ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਸਕੀਮ ਦੇ ਪ੍ਰਭਾਵੀ ਨਤੀਜੇ ਨਿਕਲੇ ਹਨ ਅਤੇ ਮਹਿਲਾਵਾਂ ਨੂੰ ਮਦਦ ਮਿਲਣੀ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਕੋਈ ਯੋਗ ਲਾਭਪਾਤਰੀ ਇਸ ਸਕੀਮ ਦੇ ਘੇਰੇ ਵਿੱਚੋਂ ਬਾਹਰ ਰਹਿ ਗਿਆ ਹੈ ਤਾਂ ਉਹ ਤੁਰੰਤ ਨੇੜੇ ਦੇ ਆਂਗਣਵਾੜੀ ਕੇਂਦਰ ਨਾਲ ਸੰਪਰਕ ਕਰ ਸਕਦਾ ਹੈ ਅਤੇ ਆਪਣੇ ਆਪ ਨੂੰ ਰਜਿਸਟਰਡ ਕਰਵਾ ਸਕਦਾ ਹੈ ਤਾਂ ਜੋ ਉਸ ਨੂੰ ਮਿਲਣ ਵਾਲੀ ਮਾਲੀ ਮਦਦ ਉਸ ਦੇ ਖਾਤੇ ਵਿੱਚ ਪਾਈ ਜਾ ਸਕੇ। ਇਸੇ ਦੌਰਾਨ ਹੀ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2 ਤੋਂ 8 ਦਸੰਬਰ 2019 ਤੱਕ ਮਾਤਰੂ ਵੰਦਨਾ ਸਪਤਾਹ ਮਨਾਇਆ ਜਾ ਰਿਹਾ ਹੈ, ਜਿਸ ਦਾ ਥੀਮ ''ਸਿਹਤਮੰਦ ਰਾਸ਼ਟਰ ਦੀ ਉਸਾਰੀ ਵੱਲ- ਸੁਰਕਸ਼ਿਤ ਜਨਨੀ, ਵਿਕਸਿਤ ਧਾਰਿਨੀ'' ਹੈ। ਇਸ ਪ੍ਰੋਗਰਾਮ ਅਧੀਨ ਸਰਕਾਰ ਭਾਈਚਾਰਿਆਂ ਨਾਲ ਰਾਬਤੇ ਨੂੰ ਹੋਰ ਮਜ਼ਬੂਤ ਬਣਾਏਗੀ ਅਤੇ ਪਹਿਲੀ ਵਾਰ ਗਰਭਵਤੀ ਹੋਣ ਵਾਲੀਆਂ ਔਰਤਾਂ ਦੇ ਮਾਂ ਬਣਨ ਤੱਕ ਦੇ ਸਫਰ ਵਿੱਚ ਮਦਦ ਕਰੇਗੀ।

Fashion

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ...

1 min read

ਕੈਲੇਫੋਰਨੀਆ : ਕੈਲੇਫੋਰਨੀਆ ਦੇ ਬੇਵਰਲੀ ਹਿਲਟਨ ਹੋਟਲ 'ਚ ਅੱਜ 77ਵੇਂ ਗੋਲਡਨ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ 'ਚ ਹਾਲੀਵੁੱਡ ਦੀਆਂ ਤਮਾਮ ਸ਼ਖਸੀਅਤਾਂ ਗਲੈਮਰਸ ਅਵਤਾਰ 'ਚ...

1 min read

ਮੁੰਬਈ : ਸਾਰਾ ਅਲੀ ਖਾਨ ਇਸ ਸਮੇਂ ਆਪਣੇ ਪਰਿਵਾਰ ਨਾਲ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਸਾਰਾ ਛੁੱਟੀਆਂ ਮਨਾਉਂਦੀ ਹੋਈ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਸਾਰਾ ਅਲੀ ਖਾਨ ਨੇ ਸਵੀਮਿੰਗ ਪੂਲ ਵਿੱਚ ਆਪਣੀ ਤੈਰਾਕ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਸ ਚ ਉਸਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਲਿਖਦੀ ਹੈ, ਹੈਲੋ ਵੀਕੈਂਡ। ਇਸ ਤੋਂ ਪਹਿਲਾਂ ਸਾਰਾ ਨੇ ਮਾਂ ਅਮ੍ਰਿਤਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਸੀ। ਤੁਸੀਂ ਵੀਡੀਓ ਚ ਦੇਖਿਆ ਹੋਵੇਗਾ ਕਿ ਦੋਵੇਂ ਮਾਂ-ਧੀ ਜੈੱਟ ਸਕਾਈ ਦੀ ਸਵਾਰੀ ਕਰ ਰਹੀਆਂ ਸਨ। ਅੰਮ੍ਰਿਤਾ ਇਸ ਨੂੰ ਚਲਾ ਰਹੀ ਸੀ ਅਤੇ ਸਾਰਾ ਪਿੱਛੇ ਬੈਠੀ ਸੀ। ਸਾਰਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, ਮਾਂ-ਬੇਟੀ ਟਾਈਮ। ਇਸ ਤੋਂ ਇਲਾਵਾ ਸਾਰਾ ਨੇ ਆਪਣੀਆਂ ਫੋਟੋਆਂ ਭਰਾ ਇਬਰਾਹਿਮ ਨਾਲ ਸ਼ੇਅਰ ਕੀਤੀਆਂ ਹਨ। ਦੋਵੇਂ ਪੂਲ ਚ ਮਜ਼ੇ ਕਰਦੇ ਹੋਏ ਵੇਖੇ ਗਏ। ਫੋਟੋ ਚ ਦੋਵੇਂ ਭੈਣਾਂ-ਭਰਾਵਾਂ ਦੀ ਬਾਂਡਿੰਗ ਕਾਫ਼ੀ ਜਬਰਦਸਤ ਲੱਗ ਰਹੀ ਹੈ।

ਅੰਮਾਨ : ਰਿਆਲਿਟੀ ਸ਼ੋਅ 'ਬਿਗ ਬੌਸ' ਦੀ ਬਦੌਲਤ ਲੋਕਪ੍ਰਿਅਤਾ ਹਾਸਲ ਕਰਨ ਵਾਲੀ ਅਦਾਕਾਰਾ ਸਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਡਾਂਸ ਟਿਊਟਰ ਮੇਲਵਿਨ ਲੁਇਸ ਨੂੰ ਡੇਟ...

ਨਵੀਂ ਦਿੱਲੀ : ਅਦਾਕਾਰਾ ਅਤੇ ਸੰਸਦ ਮੈਂਬਰ ਨੁਸਰਤ ਜਹਾਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਨੁਸਰਤ ਜਹਾਂ ਦੀ ਕਾਫੀ ਫੈਨ ਫਾਲੋਇੰਗ ਹੈ, ਇਸ ਲਈ ਉਨ੍ਹਾਂ ਦੀ ਫੋਟੋ ਸ਼ੇਅਰ ਕਰਦਿਆਂ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀ ਹੈ।ਹੁਣ ਨੁਸਰਤ ਨੇ ਆਪਣੀ ਸਾੜੀ ਚ ਕੁਝ ਫੋਟੋਆਂ ਸ਼ੇਅਰ ਕੀਤੀਆਂ ਹਨ ਜਿਸ ਵਿਚ ਉਹ ਕਾਫ਼ੀ ਖੂਬਸੂਰਤ ਲੱਗ ਰਹੀ ਹੈ। ਨੁਸਰਤ ਬਨਾਰਸੀ ਸਾੜੀ ਪਹਿਨੀ ਹੋਈ ਇਨ੍ਹਾਂ ਫੋਟੋਆਂ ਚ ਦਿਖਾਈ ਦੇ ਰਹੀ ਹੈ। ਨੁਸਰਤ ਸਾੜੀ ਦੇ ਨਾਲ ਬਹੁਤ ਹਲਕਾ ਮੇਕਅਪ ਕੀਤਾ ਹੈ।ਨੁਸਰਤ ਨੇ ਪਤੀ ਨਿਖਿਲ ਜੈਨ ਨਾਲ ਇੱਕ ਫੋਟੋ ਵੀ ਸਾਂਝੀ ਕੀਤੀ ਹੈ।  ਇਸ ਫੋਟੋ ਵਿੱਚ ਨੁਸਰਤ ਨੇ ਲਹਿੰਗਾ ਪਾਇਆ ਹੋਇਆ ਹੈ ਜਦੋਂ ਕਿ ਨਿਖਿਲ ਨੇ ਗੂੜ੍ਹੇ ਨੀਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ। ਦੱਸ ਦੇਈਏ ਕਿ ਨੁਸਰਤ ਜਹਾਂ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ ਮੈਂਬਰ ਬਣਨ ਤੋਂ ਬਾਅਦ ਨੁਸਰਤ ਨੇ 19 ਜੂਨ ਨੂੰ ਨਿਖਿਲ ਜੈਨ ਨਾਲ ਵਿਆਹ ਕਰਵਾ ਲਿਆ ਸੀ। ਨੁਸਰਤ ਅਕਸਰ ਆਪਣੀ ਫੋਟੋ ਨੂੰ ਲੈ ਕੇ ਚਰਚਾ 'ਚ ਰਹਿੰਦੀ ਹਨ।