Sun. Feb 23rd, 2020

ਜੇਪੀ ਨੱਡਾ ਨੂੰ ਮਿਲ ਗਈ ਭਾਜਪਾ ਦੀ ਮੁਕੰਮਲ ਕਮਾਂਡ…

1 min read

ਚੰਡੀਗੜ੍ਹ : ਸ੍ਰੀ ਜੇਪੀ ਨੱਡਾ ਨੂੰ ਅੱਜ ਬਾਕਾਇਦਾ ਭਾਜਪਾ ਦੇ ਮੁਕੰਮਲ ਤੌਰ ’ਤੇ ਬਿਨਾ ਮੁਕਾਬਲਾ ਪ੍ਰਧਾਨ ਚੁਣ ਲਿਆ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਹੁਣ ਤੱਕ ਦੀ ਇਹੋ ਰਵਾਇਤ ਰਹੀ ਹੈ ਕਿ ਪ੍ਰਧਾਨ ਦੀ ਚੋਣ ਸਰਸੰਮਤੀ ਨਾਲ ਹੀ ਕੀਤੀ ਜਾਂਦੀ ਹੈ। ਸ੍ਰੀ ਨੱਡਾ ਦੇ ਪ੍ਰਧਾਨ ਚੁਣੇ ਜਾਣ ਦੇ ਤੁਰੰਤ ਬਾਅਦ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਸ੍ਰੀ ਨੱਡਾ ਪਿਛਲੇ ਇੱਕ ਸਾਲ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਚੱਲੇ ਆ ਰਹੇ ਸਨ ਪਰ ਅੱਜ ਉਹ ਸੰਪੂਰਨ ਤੌਰ ’ਤੇ ਪ੍ਰਧਾਨ ਬਣ ਗਏ ਹਨ।

ਹਿਮਾਚਲ ਯੂਨੀਰਵਸਿਟੀ ’ਚ ਪੜ੍ਹਾਈ ਦੌਰਾਨ ਸ੍ਰੀ ਨੱਡਾ ਸਿਆਸਤ ਵਿੱਚ ਸਰਗਰਮ ਹੋ ਗਏ ਸਨ। ਉਹ ਤਿੰਨ ਵਾਰ BJP ਦੀ ਟਿਕਟ ’ਤੇ ਹਿਮਾਚਲ ਵਿਧਾਨ ਸਭਾ ਪੁੱਜੇ। 1993–1998, 1998–2003 ਤੇ ਫਿਰ 2007 ਤੋਂ 2012 ਤੱਕ ਉਹ ਵਿਧਾਇਕ ਰਹੇ। ਸ੍ਰੀ ਨੱਡਾ 1994 ਤੋਂ 1998 ਤੱਕ ਸੂਬਾ ਵਿਧਾਨ ਸਭਾ ’ਚ ਭਾਜਪਾ ਵਿਧਾਇਕ ਪਾਰਟੀ ਦੇ ਆਗੂ ਵੀ ਰਹੇ।

ਪਹਿਲੀ ਵਾਰ ਅਹਿਮ ਜ਼ਿੰਮੇਵਾਰੀ ਉਨ੍ਹਾਂ ਨੂੰ ਸਾਲ 2008 ਦੌਰਾਨ ਮਿਲੀ ਸੀ; ਜਦੋਂ ਪ੍ਰੇਮ ਕੁਮਾਰ ਧੂਮਲ ਸਰਕਾਰ ਵਿੱਚ ਉਹ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਣੇ। ਉਸ ਵੇਲੇ ਉਹ ਭਾਵੇਂ ਸ੍ਰੀ ਧੂਮਲ ਦੇ ਮੰਤਰੀ ਸਨ; ਪਰ ਅਗਲੇ ਕੁਝ ਸਾਲਾਂ ਦੌਰਾਨ ਉਨ੍ਹਾਂ ਦਾ ਕੱਦ ਕੁਝ ਅਜਿਹਾ ਵਧਿਆ ਕਿ ਅੱਜ ਉਹ ਭਾਜਪਾ ਦੇ ਪ੍ਰਧਾਨ ਹਨ ਤੇ ਪਾਰਟੀ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ।

ਸ੍ਰੀ ਜੇਪੀ ਨੱਡਾ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨੇੜਲਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਜਦੋਂ 1991 ’ਚ ਸ੍ਰੀ ਜੇਪੀ ਨੱਡਾ ਭਾਜਪਾ ਯੁਵਾ ਮੋਰਚਾ ਦੇ ਮੁਖੀ ਸਨ; ਤਦ ਸ੍ਰੀ ਮੋਦੀ ਪਾਰਟੀ ਦੇ ਜਨਰਲ ਸਕੱਤਰ ਹੁੰਦੇ ਸਨ। ਸ੍ਰੀ ਨੱਡਾ ਦਾ ਮੂਲ ਭਾਵੇਂ ਹਿਮਾਚਲ ਪ੍ਰਦੇਸ਼ ਹੈ ਪਰ ਉਨ੍ਹਾਂ ਦਾ ਜਨਮ ਬਿਹਾਰ ’ਚ ਹੋਇਆ ਸੀ। ਉਹ 2010 ਦੌਰਾਨ ਦਿੱਲੀ ਦੀ ਰਾਜਨੀਤੀ ’ਚ ਆਏ ਸਨ; ਜਦੋਂ ਸ੍ਰੀ ਨਿਤਿਨ ਗਡਕਰੀ ਨੇ ਉਨ੍ਹਾਂ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਪਿਛਾਂਹ ਮੁੜ ਕੇ ਕਦੇ ਨਹੀਂ ਤੱਕਿਆ। ਸ੍ਰੀ ਨਰਿੰਦਰ ਮੋਦੀ ਨੇ ਸੱਤਾ ’ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਕੈਬਿਨੇਟ ’ਚ ਸ਼ਾਮਲ ਕੀਤਾ ਸੀ।

Leave a Reply

Your email address will not be published. Required fields are marked *

Fashion

1 min read

ਹਰ ਨਵੇਂ ਸਾਲ ਦੀ ਤਰ੍ਹਾਂ, 2020 ਦੀ ਸ਼ੁਰੂਆਤ ਦੇ ਨਾਲ, ਫੈਸ਼ਨ ਜਗਤ ਵਿੱਚ ਅਣਗਿਣਤ ਨਵੇਂ ਰੁਝਾਨ ਆਏ ਹਨ. ਇਨ੍ਹੀਂ ਦਿਨੀਂ ਇੰਟਰਨੈਟ 'ਤੇ ਇਨ੍ਹਾਂ ਨਵੇਂ ਮੇਕਅਪ...

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ...

1 min read

ਕੈਲੇਫੋਰਨੀਆ : ਕੈਲੇਫੋਰਨੀਆ ਦੇ ਬੇਵਰਲੀ ਹਿਲਟਨ ਹੋਟਲ 'ਚ ਅੱਜ 77ਵੇਂ ਗੋਲਡਨ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ 'ਚ ਹਾਲੀਵੁੱਡ ਦੀਆਂ ਤਮਾਮ ਸ਼ਖਸੀਅਤਾਂ ਗਲੈਮਰਸ ਅਵਤਾਰ 'ਚ...

1 min read

ਮੁੰਬਈ : ਸਾਰਾ ਅਲੀ ਖਾਨ ਇਸ ਸਮੇਂ ਆਪਣੇ ਪਰਿਵਾਰ ਨਾਲ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਸਾਰਾ ਛੁੱਟੀਆਂ ਮਨਾਉਂਦੀ ਹੋਈ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਸਾਰਾ ਅਲੀ ਖਾਨ ਨੇ ਸਵੀਮਿੰਗ ਪੂਲ ਵਿੱਚ ਆਪਣੀ ਤੈਰਾਕ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਸ ਚ ਉਸਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਲਿਖਦੀ ਹੈ, ਹੈਲੋ ਵੀਕੈਂਡ। ਇਸ ਤੋਂ ਪਹਿਲਾਂ ਸਾਰਾ ਨੇ ਮਾਂ ਅਮ੍ਰਿਤਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਸੀ। ਤੁਸੀਂ ਵੀਡੀਓ ਚ ਦੇਖਿਆ ਹੋਵੇਗਾ ਕਿ ਦੋਵੇਂ ਮਾਂ-ਧੀ ਜੈੱਟ ਸਕਾਈ ਦੀ ਸਵਾਰੀ ਕਰ ਰਹੀਆਂ ਸਨ। ਅੰਮ੍ਰਿਤਾ ਇਸ ਨੂੰ ਚਲਾ ਰਹੀ ਸੀ ਅਤੇ ਸਾਰਾ ਪਿੱਛੇ ਬੈਠੀ ਸੀ। ਸਾਰਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, ਮਾਂ-ਬੇਟੀ ਟਾਈਮ। ਇਸ ਤੋਂ ਇਲਾਵਾ ਸਾਰਾ ਨੇ ਆਪਣੀਆਂ ਫੋਟੋਆਂ ਭਰਾ ਇਬਰਾਹਿਮ ਨਾਲ ਸ਼ੇਅਰ ਕੀਤੀਆਂ ਹਨ। ਦੋਵੇਂ ਪੂਲ ਚ ਮਜ਼ੇ ਕਰਦੇ ਹੋਏ ਵੇਖੇ ਗਏ। ਫੋਟੋ ਚ ਦੋਵੇਂ ਭੈਣਾਂ-ਭਰਾਵਾਂ ਦੀ ਬਾਂਡਿੰਗ ਕਾਫ਼ੀ ਜਬਰਦਸਤ ਲੱਗ ਰਹੀ ਹੈ।

1 min read

ਅੰਮਾਨ : ਰਿਆਲਿਟੀ ਸ਼ੋਅ 'ਬਿਗ ਬੌਸ' ਦੀ ਬਦੌਲਤ ਲੋਕਪ੍ਰਿਅਤਾ ਹਾਸਲ ਕਰਨ ਵਾਲੀ ਅਦਾਕਾਰਾ ਸਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਡਾਂਸ ਟਿਊਟਰ ਮੇਲਵਿਨ ਲੁਇਸ ਨੂੰ ਡੇਟ...