Mon. Jan 20th, 2020

ਨੇਪਾਲ ‘ਚ ਵੱਡਾ ਹਾਦਸਾ, ਬੱਸ ਹਾਦਸੇ ‘ਚ 14 ਸ਼ਰਧਾਲੂਆਂ ਦੀ ਮੌਤ…

1 min read

ਕਾਠਮਾਂਡੂ : ਨੇਪਾਲ ਦੇ ਸਿੰਧੂਪਾਲਚੌਕ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਬੱਸ ਹਾਦਸੇ ਵਿੱਚ ਘੱਟੋ ਘੱਟ 14 ਯਾਤਰੀਆਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖ਼ਮੀ ਹੋ ਗਏ। ਪ੍ਰਸ਼ਾਸਨ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ।  ਜ਼ਿਲ੍ਹਾ ਪੁਲਿਸ ਦਫ਼ਤਰ ਸਿੰਧੂਪਾਲਚੌਕ ਦੇ ਬੁਲਾਰੇ ਗਣੇਸ਼ ਖਨਾਲ ਨੇ ਨਿਊਜ਼ ਏਜੰਸੀ ਸਿਨਹੂਆ ਨੂੰ ਦੱਸਿਆ ਕਿ 12 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਨੇ ਹਸਪਤਾਲ ਵਿੱਚ ਦਮ ਤੋੜਿਆ।

ਪੁਲਿਸ ਅਨੁਸਾਰ ਬੱਸ ਸੁਨਕੋਸੀ ਦਿਹਾਤੀ ਨਗਰ ਪਾਲਿਕਾ ਨੇੜੇ ਕੁਝ ਸੌ ਮੀਟਰ ਹੇਠਾਂ ਇੱਕ ਹੋਰ ਸੜਕ ਉੱਤੇ ਪਲਟ ਗਈ। ਮਸ਼ਹੂਰ ਧਾਰਮਿਕ ਅਤੇ ਸੈਰ-ਸਪਾਟਾ ਸਥਾਨ ਦੋਖਲਾ ਦੇ ਕਾਲਿਨ ਚੌਕ ਤੋਂ ਬੱਸ ਕਾਠਮੰਡੂ ਜਾ ਰਹੀ ਸੀ। ਖਨਾਲ ਨੇ ਕਿਹਾ ਕਿ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੱਸ ਵਿੱਚ ਘੱਟੋ ਘੱਟ 32 ਲੋਕ ਸਵਾਰ ਹਨ। ਹਾਦਸੇ ਤੋਂ ਬਾਅਦ ਬੱਸ ਚਾਲਕ ਉਥੋਂ ਫਰਾਰ ਹੋ ਗਿਆ ਜਦਕਿ ਉਸ ਦਾ ਸਹਾਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੈ। ਪੁਲਿਸ ਨੇ ਕਿਹਾ ਕਿ ਦੁਰਘਟਨਾ ਦੇ ਪਿੱਛੇ ਦੇ ਕਾਰਨ ਦੀ ਜਾਂਚ ਕਰ ਰਹੇ ਹੈ। ਭੀੜ ਨਾਲ ਭਰੇ ਹੋਏ ਵਾਹਨ, ਖ਼ਰਾਬ ਸੜਕਾਂ, ਜਨਤਕ ਵਾਹਨਾਂ ਦੀ ਬੇਹਾਲ ਸਥਿਤੀ ਦੇ ਚੱਲਦੇ ਹਾਲੀਆ ਤੌਰ ‘ਤੇ ਨੇਪਾਲ ਵਿੱਚ ਆਏ ਦਿਨ ਸੜਕ ਦੁਰਘਟਨਾਵਾਂ ਹੁੰਦੀ ਰਹੀ ਹੈ।

Leave a Reply

Your email address will not be published. Required fields are marked *

Fashion

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ...

1 min read

ਕੈਲੇਫੋਰਨੀਆ : ਕੈਲੇਫੋਰਨੀਆ ਦੇ ਬੇਵਰਲੀ ਹਿਲਟਨ ਹੋਟਲ 'ਚ ਅੱਜ 77ਵੇਂ ਗੋਲਡਨ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ 'ਚ ਹਾਲੀਵੁੱਡ ਦੀਆਂ ਤਮਾਮ ਸ਼ਖਸੀਅਤਾਂ ਗਲੈਮਰਸ ਅਵਤਾਰ 'ਚ...

1 min read

ਮੁੰਬਈ : ਸਾਰਾ ਅਲੀ ਖਾਨ ਇਸ ਸਮੇਂ ਆਪਣੇ ਪਰਿਵਾਰ ਨਾਲ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਸਾਰਾ ਛੁੱਟੀਆਂ ਮਨਾਉਂਦੀ ਹੋਈ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਸਾਰਾ ਅਲੀ ਖਾਨ ਨੇ ਸਵੀਮਿੰਗ ਪੂਲ ਵਿੱਚ ਆਪਣੀ ਤੈਰਾਕ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਸ ਚ ਉਸਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਲਿਖਦੀ ਹੈ, ਹੈਲੋ ਵੀਕੈਂਡ। ਇਸ ਤੋਂ ਪਹਿਲਾਂ ਸਾਰਾ ਨੇ ਮਾਂ ਅਮ੍ਰਿਤਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਸੀ। ਤੁਸੀਂ ਵੀਡੀਓ ਚ ਦੇਖਿਆ ਹੋਵੇਗਾ ਕਿ ਦੋਵੇਂ ਮਾਂ-ਧੀ ਜੈੱਟ ਸਕਾਈ ਦੀ ਸਵਾਰੀ ਕਰ ਰਹੀਆਂ ਸਨ। ਅੰਮ੍ਰਿਤਾ ਇਸ ਨੂੰ ਚਲਾ ਰਹੀ ਸੀ ਅਤੇ ਸਾਰਾ ਪਿੱਛੇ ਬੈਠੀ ਸੀ। ਸਾਰਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, ਮਾਂ-ਬੇਟੀ ਟਾਈਮ। ਇਸ ਤੋਂ ਇਲਾਵਾ ਸਾਰਾ ਨੇ ਆਪਣੀਆਂ ਫੋਟੋਆਂ ਭਰਾ ਇਬਰਾਹਿਮ ਨਾਲ ਸ਼ੇਅਰ ਕੀਤੀਆਂ ਹਨ। ਦੋਵੇਂ ਪੂਲ ਚ ਮਜ਼ੇ ਕਰਦੇ ਹੋਏ ਵੇਖੇ ਗਏ। ਫੋਟੋ ਚ ਦੋਵੇਂ ਭੈਣਾਂ-ਭਰਾਵਾਂ ਦੀ ਬਾਂਡਿੰਗ ਕਾਫ਼ੀ ਜਬਰਦਸਤ ਲੱਗ ਰਹੀ ਹੈ।

1 min read

ਅੰਮਾਨ : ਰਿਆਲਿਟੀ ਸ਼ੋਅ 'ਬਿਗ ਬੌਸ' ਦੀ ਬਦੌਲਤ ਲੋਕਪ੍ਰਿਅਤਾ ਹਾਸਲ ਕਰਨ ਵਾਲੀ ਅਦਾਕਾਰਾ ਸਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਡਾਂਸ ਟਿਊਟਰ ਮੇਲਵਿਨ ਲੁਇਸ ਨੂੰ ਡੇਟ...

1 min read

ਨਵੀਂ ਦਿੱਲੀ : ਅਦਾਕਾਰਾ ਅਤੇ ਸੰਸਦ ਮੈਂਬਰ ਨੁਸਰਤ ਜਹਾਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਨੁਸਰਤ ਜਹਾਂ ਦੀ ਕਾਫੀ ਫੈਨ ਫਾਲੋਇੰਗ ਹੈ, ਇਸ ਲਈ ਉਨ੍ਹਾਂ ਦੀ ਫੋਟੋ ਸ਼ੇਅਰ ਕਰਦਿਆਂ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀ ਹੈ।ਹੁਣ ਨੁਸਰਤ ਨੇ ਆਪਣੀ ਸਾੜੀ ਚ ਕੁਝ ਫੋਟੋਆਂ ਸ਼ੇਅਰ ਕੀਤੀਆਂ ਹਨ ਜਿਸ ਵਿਚ ਉਹ ਕਾਫ਼ੀ ਖੂਬਸੂਰਤ ਲੱਗ ਰਹੀ ਹੈ। ਨੁਸਰਤ ਬਨਾਰਸੀ ਸਾੜੀ ਪਹਿਨੀ ਹੋਈ ਇਨ੍ਹਾਂ ਫੋਟੋਆਂ ਚ ਦਿਖਾਈ ਦੇ ਰਹੀ ਹੈ। ਨੁਸਰਤ ਸਾੜੀ ਦੇ ਨਾਲ ਬਹੁਤ ਹਲਕਾ ਮੇਕਅਪ ਕੀਤਾ ਹੈ।ਨੁਸਰਤ ਨੇ ਪਤੀ ਨਿਖਿਲ ਜੈਨ ਨਾਲ ਇੱਕ ਫੋਟੋ ਵੀ ਸਾਂਝੀ ਕੀਤੀ ਹੈ।  ਇਸ ਫੋਟੋ ਵਿੱਚ ਨੁਸਰਤ ਨੇ ਲਹਿੰਗਾ ਪਾਇਆ ਹੋਇਆ ਹੈ ਜਦੋਂ ਕਿ ਨਿਖਿਲ ਨੇ ਗੂੜ੍ਹੇ ਨੀਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ। ਦੱਸ ਦੇਈਏ ਕਿ ਨੁਸਰਤ ਜਹਾਂ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ ਮੈਂਬਰ ਬਣਨ ਤੋਂ ਬਾਅਦ ਨੁਸਰਤ ਨੇ 19 ਜੂਨ ਨੂੰ ਨਿਖਿਲ ਜੈਨ ਨਾਲ ਵਿਆਹ ਕਰਵਾ ਲਿਆ ਸੀ। ਨੁਸਰਤ ਅਕਸਰ ਆਪਣੀ ਫੋਟੋ ਨੂੰ ਲੈ ਕੇ ਚਰਚਾ 'ਚ ਰਹਿੰਦੀ ਹਨ।