Mon. Jan 20th, 2020

ਅਸਮ ‘ਚ ਵਿਰੋਧ ਪ੍ਰਦਰਸ਼ਨ ਬਾਰੇ PM ਮੋਦੀ ਅਤੇ ਅਮਿਤ ਸ਼ਾਹ ਨੂੰ ਮਿਲਣਗੇ CM ਸੋਨੇਵਾਲ…

1 min read

ਗੁਹਾਟੀ : ਅਸਮ ਦੇ ਮੁੱਖ ਮੰਤਰੀ ਸਰਾਨੰਦ ਸੋਨੋਵਾਲ ਦੀ ਅਗਵਾਈ ਵਾਲੀ ਇੱਕ ਟੀਮ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਤਾਂ ਜੋ ਸਿਟੀਜ਼ਨਸ਼ਿਪ (ਸੋਧ) ਐਕਟ ਵਿਰੁੱਧ ਰਾਜ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਅਸਮ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਚੰਦਰਮੋਹਨ ਪਟਵਾਰੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਥਿਤੀ ਬਾਰੇ ਸੰਖੇਪ ਦੇਣ ਦਾ ਫ਼ੈਸਲਾ ਇਥੇ ਭਾਜਪਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਇੱਕ ਮੀਟਿੰਗ ਵਿੱਚ ਲਿਆ ਗਿਆ ਹੈ।

ਪਟਵਾਰੀ ਨੇ ਇਕ ਬਿਆਨ ਵਿੱਚ ਕਿਹਾ ਕਿ ਟੀਮ ਦੋਵਾਂ ਨੇਤਾਵਾਂ ਨੂੰ ਮਿਲ ਕੇ ਉਨ੍ਹਾਂ ਨੂੰ ਰਾਜ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦੇਵੇਗੀ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਲੋਕਾਂ ਨੂੰ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ। ਸੋਨੋਵਾਲ ਨੇ ਟਵੀਟ ਕੀਤਾ ਕਿ ਬੈਠਕ ਵਿੱਚ ਉਨ੍ਹਾਂ ਨੇ ਆਪਣੇ ਮੰਤਰੀ ਮੰਡਲ ਦੇ ਸਹਿਯੋਗੀ, ਕੇਂਦਰੀ ਮੰਤਰੀ ਸ਼੍ਰੀ ਰਾਮੇਸ਼ਵਰ ਤੇਲੀ ਅਤੇ ਸੰਸਦ ਮੈਂਬਰਾਂ, ਵਿਧਾਇਕਾਂ, ਅਸਾਮ ਦੇ ਭਾਜਪਾ ਪ੍ਰਧਾਨ ਰਣਜੀਤ ਕੁਮਾਰ ਦਾਸ ਅਸਾਮ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰੇ ਕੀਤੇ। ਡਿਬਰੂਗੜ੍ਹ ਦੇ ਡਿਪਟੀ ਕਮਿਸ਼ਨਰ ਪੱਲਵਾ ਗੋਪਾਲ ਝਾ ਨੇ ਕਿਹਾ ਅਸਮ ਦੇ ਡਿਬਰੂਗੜ੍ਹ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਕਰਫਿਊ ਵਿੱਚ ਢਿੱਲ ਦਿੱਤੀ ਗਈ। ਦੱਸ ਦੇਈਏ ਕਿ ਇਥੇ ਨਾਗਰਿਕਤਾ ਕਾਨੂੰਨ ਦਾ ਵਿਰੋਧ ਹੋ ਰਿਹਾ ਹੈ।

ਪੁਲਿਸ ਨੇ ਕਿਹਾ ਕਿ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਮੁੰਬਈ ਅਤੇ ਦਿੱਲੀ ਰੋਡ ਨੂੰ ਕੋਲਕਾਤਾ ਨਾਲ ਜੋੜਨ ਵਾਲੇ ਕੋਨਾ ਐਕਸਪ੍ਰੈਸ ਵੇਅ ਉੱਤੇ ਜਾਮ ਲਗਾ ਦਿੱਤਾ ਅਤੇ ਲਗਭਗ 25 ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਸਾੜ ਦਿੱਤੀਆਂ। ਮਾਲਦਾ ਅਤੇ ਮੁਰਸ਼ੀਦਾਬਾਦ ਵਿੱਚ ਕਈ ਬੱਸਾਂ ਵੀ ਅੱਗ ਲਾ ਦਿੱਤੀਆਂ ਗਈਆਂ। ਮੁਰਸ਼ੀਦਾਬਾਦ ਜ਼ਿਲ੍ਹੇ ਵਿੱਚ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ ਕਿਉਂਕਿ ਕੁਝ ਇਲਾਕਿਆਂ ਵਿੱਚ ਸਥਿਤੀ ਬੇਕਾਬੂ ਹੋ ਗਈ ਸੀ। ਹਾਵੜਾ ਜ਼ਿਲ੍ਹੇ ਵਿੱਚ ਭੀੜ ਨੇ ਸੰਕਰੈਲ ਰੇਲਵੇ ਸਟੇਸ਼ਨ ਨੂੰ ਅੱਗ ਲਾ ਦਿੱਤੀ ਅਤੇ ਉਥੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਕੁੱਟਿਆ। ਬਦਮਾਸ਼ਾਂ ਨੇ ਸਟੇਸ਼ਨ ਮਾਸਟਰ ਦੇ ਕਮਰੇ ਦੀ ਭੰਨ ਤੋੜ ਕੀਤੀ ਅਤੇ ਸਿਗਨਲ ਕੈਬਿਨ ਨੂੰ ਵੀ ਨੁਕਸਾਨ ਪਹੁੰਚਾਇਆ। ਬਗਨਾਨ ਖੇਤਰ ਵਿੱਚ ਵੀ 20 ਦੁਕਾਨਾਂ ਸਾੜ ਦਿੱਤੀਆਂ। ਅਸਮ ਵਿੱਚ ਸੋਸ਼ਲ ਮੀਡੀਆ ਦੀ ਦੁਰਵਰਤੋਂ ਨੂੰ ਰੋਕਣ ਲਈ ਇੰਟਰਨੈਟ ਸੇਵਾਵਾਂ 16 ਦਸੰਬਰ ਤੱਕ ਲਈ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *

Fashion

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ...

1 min read

ਕੈਲੇਫੋਰਨੀਆ : ਕੈਲੇਫੋਰਨੀਆ ਦੇ ਬੇਵਰਲੀ ਹਿਲਟਨ ਹੋਟਲ 'ਚ ਅੱਜ 77ਵੇਂ ਗੋਲਡਨ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ 'ਚ ਹਾਲੀਵੁੱਡ ਦੀਆਂ ਤਮਾਮ ਸ਼ਖਸੀਅਤਾਂ ਗਲੈਮਰਸ ਅਵਤਾਰ 'ਚ...

1 min read

ਮੁੰਬਈ : ਸਾਰਾ ਅਲੀ ਖਾਨ ਇਸ ਸਮੇਂ ਆਪਣੇ ਪਰਿਵਾਰ ਨਾਲ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਸਾਰਾ ਛੁੱਟੀਆਂ ਮਨਾਉਂਦੀ ਹੋਈ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਸਾਰਾ ਅਲੀ ਖਾਨ ਨੇ ਸਵੀਮਿੰਗ ਪੂਲ ਵਿੱਚ ਆਪਣੀ ਤੈਰਾਕ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਸ ਚ ਉਸਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਲਿਖਦੀ ਹੈ, ਹੈਲੋ ਵੀਕੈਂਡ। ਇਸ ਤੋਂ ਪਹਿਲਾਂ ਸਾਰਾ ਨੇ ਮਾਂ ਅਮ੍ਰਿਤਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਸੀ। ਤੁਸੀਂ ਵੀਡੀਓ ਚ ਦੇਖਿਆ ਹੋਵੇਗਾ ਕਿ ਦੋਵੇਂ ਮਾਂ-ਧੀ ਜੈੱਟ ਸਕਾਈ ਦੀ ਸਵਾਰੀ ਕਰ ਰਹੀਆਂ ਸਨ। ਅੰਮ੍ਰਿਤਾ ਇਸ ਨੂੰ ਚਲਾ ਰਹੀ ਸੀ ਅਤੇ ਸਾਰਾ ਪਿੱਛੇ ਬੈਠੀ ਸੀ। ਸਾਰਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, ਮਾਂ-ਬੇਟੀ ਟਾਈਮ। ਇਸ ਤੋਂ ਇਲਾਵਾ ਸਾਰਾ ਨੇ ਆਪਣੀਆਂ ਫੋਟੋਆਂ ਭਰਾ ਇਬਰਾਹਿਮ ਨਾਲ ਸ਼ੇਅਰ ਕੀਤੀਆਂ ਹਨ। ਦੋਵੇਂ ਪੂਲ ਚ ਮਜ਼ੇ ਕਰਦੇ ਹੋਏ ਵੇਖੇ ਗਏ। ਫੋਟੋ ਚ ਦੋਵੇਂ ਭੈਣਾਂ-ਭਰਾਵਾਂ ਦੀ ਬਾਂਡਿੰਗ ਕਾਫ਼ੀ ਜਬਰਦਸਤ ਲੱਗ ਰਹੀ ਹੈ।

1 min read

ਅੰਮਾਨ : ਰਿਆਲਿਟੀ ਸ਼ੋਅ 'ਬਿਗ ਬੌਸ' ਦੀ ਬਦੌਲਤ ਲੋਕਪ੍ਰਿਅਤਾ ਹਾਸਲ ਕਰਨ ਵਾਲੀ ਅਦਾਕਾਰਾ ਸਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਡਾਂਸ ਟਿਊਟਰ ਮੇਲਵਿਨ ਲੁਇਸ ਨੂੰ ਡੇਟ...

1 min read

ਨਵੀਂ ਦਿੱਲੀ : ਅਦਾਕਾਰਾ ਅਤੇ ਸੰਸਦ ਮੈਂਬਰ ਨੁਸਰਤ ਜਹਾਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਨੁਸਰਤ ਜਹਾਂ ਦੀ ਕਾਫੀ ਫੈਨ ਫਾਲੋਇੰਗ ਹੈ, ਇਸ ਲਈ ਉਨ੍ਹਾਂ ਦੀ ਫੋਟੋ ਸ਼ੇਅਰ ਕਰਦਿਆਂ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀ ਹੈ।ਹੁਣ ਨੁਸਰਤ ਨੇ ਆਪਣੀ ਸਾੜੀ ਚ ਕੁਝ ਫੋਟੋਆਂ ਸ਼ੇਅਰ ਕੀਤੀਆਂ ਹਨ ਜਿਸ ਵਿਚ ਉਹ ਕਾਫ਼ੀ ਖੂਬਸੂਰਤ ਲੱਗ ਰਹੀ ਹੈ। ਨੁਸਰਤ ਬਨਾਰਸੀ ਸਾੜੀ ਪਹਿਨੀ ਹੋਈ ਇਨ੍ਹਾਂ ਫੋਟੋਆਂ ਚ ਦਿਖਾਈ ਦੇ ਰਹੀ ਹੈ। ਨੁਸਰਤ ਸਾੜੀ ਦੇ ਨਾਲ ਬਹੁਤ ਹਲਕਾ ਮੇਕਅਪ ਕੀਤਾ ਹੈ।ਨੁਸਰਤ ਨੇ ਪਤੀ ਨਿਖਿਲ ਜੈਨ ਨਾਲ ਇੱਕ ਫੋਟੋ ਵੀ ਸਾਂਝੀ ਕੀਤੀ ਹੈ।  ਇਸ ਫੋਟੋ ਵਿੱਚ ਨੁਸਰਤ ਨੇ ਲਹਿੰਗਾ ਪਾਇਆ ਹੋਇਆ ਹੈ ਜਦੋਂ ਕਿ ਨਿਖਿਲ ਨੇ ਗੂੜ੍ਹੇ ਨੀਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ। ਦੱਸ ਦੇਈਏ ਕਿ ਨੁਸਰਤ ਜਹਾਂ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ ਮੈਂਬਰ ਬਣਨ ਤੋਂ ਬਾਅਦ ਨੁਸਰਤ ਨੇ 19 ਜੂਨ ਨੂੰ ਨਿਖਿਲ ਜੈਨ ਨਾਲ ਵਿਆਹ ਕਰਵਾ ਲਿਆ ਸੀ। ਨੁਸਰਤ ਅਕਸਰ ਆਪਣੀ ਫੋਟੋ ਨੂੰ ਲੈ ਕੇ ਚਰਚਾ 'ਚ ਰਹਿੰਦੀ ਹਨ।