Sun. Feb 23rd, 2020

ਤਨਖ਼ਾਹਦਾਰ ਕਾਮਿਆਂ ਨੂੰ ਲੱਗ ਸਕਦਾ ਹੈ EPFO ਦਾ ਝਟਕਾ…

1 min read

ਨਵੀਂ ਦਿੱਲੀ : EPFO ਨਾਲ ਜੁੜੇ ਲੱਖਾਂ ਤਨਖ਼ਾਹਦਾਰਾਂ ਨੂੰ ਛੇਤੀ ਵੱਡਾ ਝਟਕਾ ਲੱਗ ਸਕਦਾ ਹੈ। ਅਜਿਹੀਆਂ ਕਿਆਸਅਰਾਈਆਂ ਹਨ ਕਿ EPFO ਛੇਤੀ ਹੀ ਵਿਆਜ ਦਰਾਂ ਵਿੱਚ ਕਟੌਤੀ ਕਰ ਸਕਦਾ ਹੈ। ਪਿੱਛੇ ਜਿਹੇ ਖ਼ਬਰਾਂ ਆਈਆਂ ਸਨ ਕਿ ਇਸ ਵਿੱਤੀ ਵਰ੍ਹੇ ਦੌਰਾਨ ਵਿਆਜ ਦਰ ਵਿੱਚ 15 ਤੋਂ 25 ਬੇਸਿਸ ਪੁਆਇੰਟਸ ਦੀ ਕਮੀ ਕੀਤੀ ਜਾ ਸਕਦੀ ਹੈ।

ਜੇ ਅਜਿਹਾ ਹੋਇਆ, ਤਾਂ ਮੁਲਾਜ਼ਮਾਂ ਦੇ PF ਖਾਤੇ ਵਿੱਚ ਜਮ੍ਹਾ ਰਕਮ ਉੱਤੇ ਮੁਕਾਬਲਤਨ ਘੱਟ ਵਿਆਜ ਮਿਲੇਗਾ। ਚੇਤੇ ਰਹੇ ਕਿ ਲੱਖਾਂ ਤਨਖ਼ਾਹਦਾਰਾਂ ਨੂੰ ਨਿਯਮਤ ਤੌਰ ’ਤੇ ਆਪਣੀ ਤਨਖ਼ਾਹ ਦਾ ਇੱਕ ਹਿੱਸਾ EPFO ਕੋਲ ਨਿਵੇਸ਼ ਕਰਨਾ ਪੈਂਦਾ ਹੈ। ਭਵਿੱਖ ਲਈ ਜਮ੍ਹਾ ਕੀਤੀ ਜਾਣ ਵਾਲੀ ਇਸ ਰਕਮ ਉੱਤੇ ਉਸ ਸਨੂੰ ਸਾਲ ਦੇ ਅਖ਼ੀਰ ਵਿੱਚ ਵਿਆਜ ਮਿਲਦਾ ਹੈ। ਜੇ ਅਜਿਹੀਆਂ ਕਿਆਸਅਰਾਈਆਂ ਸਹੀ ਸਿੱਧ ਹੋਈਆਂ, ਤਾਂ 31 ਮਾਰਚ, 2020 ਨੂੰ ਖ਼ਤਮ ਹੋਣ ਵਾਲੇ ਵਿੱਤੀ ਵਰ੍ਹੇ ਤੋਂ ਪਹਿਲਾਂ ਝਟਕਾ ਲੱਗ ਸਕਦਾ ਹੈ। ਇੱਥੇ ਵਰਨਣਯੋਗ ਹੈ ਕਿ EPFO ਨੇ 2018–19 ’ਚ 8.65 ਫ਼ੀ ਸਦੀ ਦਰ ਨਾਲ ਵਿਆਜ ਦਿੱਤਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰੀ ਮੁਲਾਜ਼ਮਾਂ ਦੇ ਹਵਾਲੇ ਨਾਲ ਖ਼ਦਸ਼ਾ ਪ੍ਰਗਟਾਇਆ ਗਿਆ ਹੈ ਕਿ ਅਰਥ–ਵਿਵਸਥਾ ’ਚ ਸੁਸਤੀ, ਕਰਜ਼ਾ, ਬਾਜ਼ਾਰ ਵਿੱਚ ਘਟਦੇ ਰਿਟਰਨ ਆਦਿ ਕਾਰਨਾਂ ਕਰ ਕੇ ਮੁਲਾਜ਼ਮਾਂ ਨੂੰ ਝਟਕਾ ਦੇਣ ਵਾਲਾ ਫ਼ੈਸਲਾ ਲਿਆ ਜਾ ਸਕਦਾ ਹੈ। ਇੰਝ ਜੇ ਵਿਆਜ ਦਰਾਂ ਵਿੱਚ 15 ਤੋਂ 25 ਬੇਸਿਸ ਪੁਆਇੰਟ ਦੀ ਵੀ ਕਮੀ ਕੀਤੀ ਗਈ, ਤਾਂ ਹੈਰਾਨੀ ਨਹੀਂ ਹੋਣੀ ਚਾਹੀਦੀ। ਕਿਹਾ ਜਾ ਰਿਹਾ ਹੈ ਕਿ ਇਸ ਮਹੀਨੇ ਦੇ ਆਖ਼ਰ ਤੱਕ EPFO ਦੀ ਸਾਲਾਨਾ ਦਰ ਦਾ ਐਲਾਨ ਕੀਤਾ ਜਾ ਸਕਦਾ ਹੈ। ਇੱਥੇ ਵਰਨਣਯੋਗ ਹੈ ਕਿ ਸਾਲ 2018–19 ਵਿੱਚ 8.65 ਫ਼ੀ ਸਦੀ ਦੀ ਦਰ ਨਾਲ ਭੁਗਤਾਨ ਕਰਨ ਤੋਂ ਬਾਅਦ EPFO ਕੋਲ 151 ਕਰੋੜ ਰੁਪਏ ਦੀ ਰਕਮ ਵਾਧੂ ਬਚੀ ਸੀ। ਸਾਲ 2017–18 ’ਚ ਭੁਗਤਾਨ ਤੋਂ ਬਾਅਦ ਇਹ ਵਾਧੂ ਰਕਮ 586 ਕਰੋੜ ਰੁਪਏ ਸੀ।

Leave a Reply

Your email address will not be published. Required fields are marked *

Fashion

1 min read

ਹਰ ਨਵੇਂ ਸਾਲ ਦੀ ਤਰ੍ਹਾਂ, 2020 ਦੀ ਸ਼ੁਰੂਆਤ ਦੇ ਨਾਲ, ਫੈਸ਼ਨ ਜਗਤ ਵਿੱਚ ਅਣਗਿਣਤ ਨਵੇਂ ਰੁਝਾਨ ਆਏ ਹਨ. ਇਨ੍ਹੀਂ ਦਿਨੀਂ ਇੰਟਰਨੈਟ 'ਤੇ ਇਨ੍ਹਾਂ ਨਵੇਂ ਮੇਕਅਪ...

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ...

1 min read

ਕੈਲੇਫੋਰਨੀਆ : ਕੈਲੇਫੋਰਨੀਆ ਦੇ ਬੇਵਰਲੀ ਹਿਲਟਨ ਹੋਟਲ 'ਚ ਅੱਜ 77ਵੇਂ ਗੋਲਡਨ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ 'ਚ ਹਾਲੀਵੁੱਡ ਦੀਆਂ ਤਮਾਮ ਸ਼ਖਸੀਅਤਾਂ ਗਲੈਮਰਸ ਅਵਤਾਰ 'ਚ...

1 min read

ਮੁੰਬਈ : ਸਾਰਾ ਅਲੀ ਖਾਨ ਇਸ ਸਮੇਂ ਆਪਣੇ ਪਰਿਵਾਰ ਨਾਲ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਸਾਰਾ ਛੁੱਟੀਆਂ ਮਨਾਉਂਦੀ ਹੋਈ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਸਾਰਾ ਅਲੀ ਖਾਨ ਨੇ ਸਵੀਮਿੰਗ ਪੂਲ ਵਿੱਚ ਆਪਣੀ ਤੈਰਾਕ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਸ ਚ ਉਸਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਲਿਖਦੀ ਹੈ, ਹੈਲੋ ਵੀਕੈਂਡ। ਇਸ ਤੋਂ ਪਹਿਲਾਂ ਸਾਰਾ ਨੇ ਮਾਂ ਅਮ੍ਰਿਤਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਸੀ। ਤੁਸੀਂ ਵੀਡੀਓ ਚ ਦੇਖਿਆ ਹੋਵੇਗਾ ਕਿ ਦੋਵੇਂ ਮਾਂ-ਧੀ ਜੈੱਟ ਸਕਾਈ ਦੀ ਸਵਾਰੀ ਕਰ ਰਹੀਆਂ ਸਨ। ਅੰਮ੍ਰਿਤਾ ਇਸ ਨੂੰ ਚਲਾ ਰਹੀ ਸੀ ਅਤੇ ਸਾਰਾ ਪਿੱਛੇ ਬੈਠੀ ਸੀ। ਸਾਰਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, ਮਾਂ-ਬੇਟੀ ਟਾਈਮ। ਇਸ ਤੋਂ ਇਲਾਵਾ ਸਾਰਾ ਨੇ ਆਪਣੀਆਂ ਫੋਟੋਆਂ ਭਰਾ ਇਬਰਾਹਿਮ ਨਾਲ ਸ਼ੇਅਰ ਕੀਤੀਆਂ ਹਨ। ਦੋਵੇਂ ਪੂਲ ਚ ਮਜ਼ੇ ਕਰਦੇ ਹੋਏ ਵੇਖੇ ਗਏ। ਫੋਟੋ ਚ ਦੋਵੇਂ ਭੈਣਾਂ-ਭਰਾਵਾਂ ਦੀ ਬਾਂਡਿੰਗ ਕਾਫ਼ੀ ਜਬਰਦਸਤ ਲੱਗ ਰਹੀ ਹੈ।

1 min read

ਅੰਮਾਨ : ਰਿਆਲਿਟੀ ਸ਼ੋਅ 'ਬਿਗ ਬੌਸ' ਦੀ ਬਦੌਲਤ ਲੋਕਪ੍ਰਿਅਤਾ ਹਾਸਲ ਕਰਨ ਵਾਲੀ ਅਦਾਕਾਰਾ ਸਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਡਾਂਸ ਟਿਊਟਰ ਮੇਲਵਿਨ ਲੁਇਸ ਨੂੰ ਡੇਟ...