Sun. Feb 23rd, 2020

ਲੋਹੜੀ ‘ਤੇ ਐਥਨਿਕ ਆਊਟਫਿਟ ‘ਚ ਲਾਓ ਸਟਾਈਲ ਦਾ ਤੜਕਾ, ਅਜ਼ਮਾਓ ਇਹ ਲੁਕਸ…

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ ਇਕੱਠੇ ਖਾਣਾ। ਅਜਿਹੇ ਵਿੱਚ ਤਿਉਹਾਰ ਕੋਈ ਵੀ ਹੋਵੇ, ਜਿਹਾ ਕਰਨ ਨਾਲ ਉਨ੍ਹਾਂ ਦੀ ਰੌਣਕ ਬਣੀ ਰਹਿੰਦੀ ਹੈ। ਅਤੇ ਅਸੀਂ ਰੋਜ਼ਾਨਾ ਦੇ ਤਣਾਅ ਤੋਂ ਮੁਕਤ ਹੋ ਜਾਂਦੇ ਹਾਂ। ਲੋਹੜੀ ਵਿਖੇ ਜੇ ਤੁਸੀਂ ਕੁਝ ਵੱਖਰਾ ਗੇਟਅਪ ਕਰਨ ਬਾਰੇ ਸੋਚ ਰਹੇ ਹੋ, ਤਾਂ ਤੁਸੀਂ ਇਨ੍ਹਾਂ ਸੁਝਾਵਾਂ ਦੀ ਵਰਤੋਂ ਕਰ ਸਕਦੇ ਹੋ।

ਲੋਹੜੀ ਦੀ ਗੱਲ ਹੋਵੇ ਅਤੇ ਪੰਜਾਬੀ ਪਹਿਰਾਵੇ ਅਰਥਾਤ ਪਟਿਆਲੇ ਸਟਾਇਲ ਦੀ ਗੱਲ ਨਾ ਹੋਵੇ ਜਿਹਾ ਕਿਵੇ ਹੋ ਸਕਦਾ। ਪਟਿਆਲਾ ਸਲਵਾਰ ਅਤੇ ਕੁੜ੍ਹਤਾ ਆਰਾਮਦਾਇਕ ਹੋਣ ਦੇ ਨਾਲ-ਨਾਲ ਵੇਖਣ ਵਿੱਚ ਵੀ ਸੁੰਦਰ ਲੱਗਦੇ ਹਨ। ਜੇ ਤੁਸੀਂ ਸਾਦੇ ਪਟਿਆਲੇ ਸੂਟ ਪਹਿਨ ਰਹੇ ਹੋ ਤਾਂ ਉਸ ਦੇ ਨਾਲ ਭਾਰੀ ਫੁਲਕਾਰੀ ਦੁਪੱਟਾ ਕੈਰੀ ਕਰੋ। ਇਹ ਤੁਹਾਡੇ ਲੁਕ ਵਿੱਚ ਚਮਕ ਲਿਆਏਗਾ। ਅੱਜ ਦੇ ਫੈਸ਼ਨ ਟ੍ਰੈਂਡ ਵਿੱਚ ਐਥਨਿਕ ਜੈਕਟ ਨੂੰ ਬਲੇਜ਼ਰ ਨਾਲ ਟੀਮਅਪ ਕਰ ਸਟਾਇਲਸ਼ ਲੁਕ ਦਿੱਤਾ ਜਾ ਸਕਦਾ ਹੈ। ਇਹ ਪਹਿਰਾਵਾ ਲੁਕ ਨੂੰ ਨਿਖਾਰਨ ਤੋਂ ਇਲਾਵਾ ਠੰਢ ਤੋਂ ਬਚਾਅ ਦਾ ਕੰਮ ਵੀ ਕਰਦਾ ਹੈ।

ਲੋਹੜੀ ਦੇ ਲਈ ਹੇਅਰਸਟਾਈਲ ਵੀ ਪਰਫੇਕਟ ਹੋਣਾ ਚਾਹੀਦਾ ਹੈ। ਇਸ ਲਈ ਤੁਸੀਂ ਜੂੜਾ ਬਣਾ ਕੇ ਇਸ ਦੀ ਗੁਲਾਬ ਦੇ ਫੁੱਲ ਨਾਲ ਸਜਾਵਟ ਕਰ ਸਕਦਾ ਹੋ। ਘੁੰਗਰੂ ਅਤੇ ਕਸ਼ੀਦੇ ਵਾਲੀਆਂ ਜੁੱਤੀਆਂ ਦੀ ਚੋਣ ਕੀਤੀ ਜਾ ਸਕਦੀ ਹੈ। ਇਹ ਤੁਹਾਨੂੰ ਸਹੀ ਲੁਕ ਦੇਣ ਵਿੱਚ ਬਹੁਤ ਫਾਇਦੇਮੰਦ ਹੋਣਗੇ।

Leave a Reply

Your email address will not be published. Required fields are marked *

Fashion

1 min read

ਹਰ ਨਵੇਂ ਸਾਲ ਦੀ ਤਰ੍ਹਾਂ, 2020 ਦੀ ਸ਼ੁਰੂਆਤ ਦੇ ਨਾਲ, ਫੈਸ਼ਨ ਜਗਤ ਵਿੱਚ ਅਣਗਿਣਤ ਨਵੇਂ ਰੁਝਾਨ ਆਏ ਹਨ. ਇਨ੍ਹੀਂ ਦਿਨੀਂ ਇੰਟਰਨੈਟ 'ਤੇ ਇਨ੍ਹਾਂ ਨਵੇਂ ਮੇਕਅਪ...

1 min read

ਨਵੀਂ ਦਿੱਲੀ : ਕਿਸੇ ਵੀ ਤਿਉਹਾਰ ਨੂੰ ਮਨਾਉਣ ਦਾ ਸਭ ਤੋਂ ਵਧੀਆ ਢੰਗ ਹੈ ਤਿਉਹਾਰ ਦੇ ਅਨੁਸਾਰ ਕੱਪੜੇ ਪਾਉਣਾ ਅਤੇ ਇੱਕ ਟੈਸਟੀ ਪਕਵਾਨ  ਬਣਾ ਕੇ...

1 min read

ਕੈਲੇਫੋਰਨੀਆ : ਕੈਲੇਫੋਰਨੀਆ ਦੇ ਬੇਵਰਲੀ ਹਿਲਟਨ ਹੋਟਲ 'ਚ ਅੱਜ 77ਵੇਂ ਗੋਲਡਨ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ 'ਚ ਹਾਲੀਵੁੱਡ ਦੀਆਂ ਤਮਾਮ ਸ਼ਖਸੀਅਤਾਂ ਗਲੈਮਰਸ ਅਵਤਾਰ 'ਚ...

1 min read

ਮੁੰਬਈ : ਸਾਰਾ ਅਲੀ ਖਾਨ ਇਸ ਸਮੇਂ ਆਪਣੇ ਪਰਿਵਾਰ ਨਾਲ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਸਾਰਾ ਛੁੱਟੀਆਂ ਮਨਾਉਂਦੀ ਹੋਈ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਹੁਣ ਸਾਰਾ ਅਲੀ ਖਾਨ ਨੇ ਸਵੀਮਿੰਗ ਪੂਲ ਵਿੱਚ ਆਪਣੀ ਤੈਰਾਕ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਸ ਚ ਉਸਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸਾਰਾ ਲਿਖਦੀ ਹੈ, ਹੈਲੋ ਵੀਕੈਂਡ। ਇਸ ਤੋਂ ਪਹਿਲਾਂ ਸਾਰਾ ਨੇ ਮਾਂ ਅਮ੍ਰਿਤਾ ਸਿੰਘ ਨਾਲ ਇਕ ਵੀਡੀਓ ਸਾਂਝਾ ਕੀਤਾ ਸੀ। ਤੁਸੀਂ ਵੀਡੀਓ ਚ ਦੇਖਿਆ ਹੋਵੇਗਾ ਕਿ ਦੋਵੇਂ ਮਾਂ-ਧੀ ਜੈੱਟ ਸਕਾਈ ਦੀ ਸਵਾਰੀ ਕਰ ਰਹੀਆਂ ਸਨ। ਅੰਮ੍ਰਿਤਾ ਇਸ ਨੂੰ ਚਲਾ ਰਹੀ ਸੀ ਅਤੇ ਸਾਰਾ ਪਿੱਛੇ ਬੈਠੀ ਸੀ। ਸਾਰਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, ਮਾਂ-ਬੇਟੀ ਟਾਈਮ। ਇਸ ਤੋਂ ਇਲਾਵਾ ਸਾਰਾ ਨੇ ਆਪਣੀਆਂ ਫੋਟੋਆਂ ਭਰਾ ਇਬਰਾਹਿਮ ਨਾਲ ਸ਼ੇਅਰ ਕੀਤੀਆਂ ਹਨ। ਦੋਵੇਂ ਪੂਲ ਚ ਮਜ਼ੇ ਕਰਦੇ ਹੋਏ ਵੇਖੇ ਗਏ। ਫੋਟੋ ਚ ਦੋਵੇਂ ਭੈਣਾਂ-ਭਰਾਵਾਂ ਦੀ ਬਾਂਡਿੰਗ ਕਾਫ਼ੀ ਜਬਰਦਸਤ ਲੱਗ ਰਹੀ ਹੈ।

1 min read

ਅੰਮਾਨ : ਰਿਆਲਿਟੀ ਸ਼ੋਅ 'ਬਿਗ ਬੌਸ' ਦੀ ਬਦੌਲਤ ਲੋਕਪ੍ਰਿਅਤਾ ਹਾਸਲ ਕਰਨ ਵਾਲੀ ਅਦਾਕਾਰਾ ਸਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਡਾਂਸ ਟਿਊਟਰ ਮੇਲਵਿਨ ਲੁਇਸ ਨੂੰ ਡੇਟ...